ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 13 ਮਈ
ਫ਼ਰੀਦਕੋਟ ਦੇ ਮੈਡੀਕਲ ਕਾਲਜ ਨੇੜੇ ਨਗਰ ਕੌਂਸਲ ਦੇ ਨਵੇਂ ਬਣੇ ਪਾਰਕ ਦੀਆਂ ਕੰਧਾਂ ਉੱਪਰ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲੀਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲੀਸ ਨੇ ਪਰਚਾ ਦਰਜ ਕਰਨ ਮਗਰੋਂ ਕੰਧਾਂ ’ਤੇ ਲਿਖੇ ਨਾਅਰੇ ਮਿਟਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੋ ਸਕਦਾ ਹੈ ਤੇ ਜਲਦ ਹੀ ਪੁਲੀਸ ਇਸ ਦਾ ਖੁਲਾਸਾ ਕਰ ਦੇਵੇਗੀ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਫ਼ਰੀਦਕੋਟ ਵਿੱਚੋਂ ਇੱਕ ਨੌਜਵਾਨ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਸਾਥੀ ਕਥਿਤ ਤੌਰ ’ਤੇ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਹਰਿੰਦਰ ਸਿੰਘ ਰਿੰਦਾ ਦੇ ਸੰਪਰਕ ਵਿੱਚ ਸਨ।