ਚੰਡੀਗੜ੍ਹ, 11 ਅਪਰੈਲ
ਪੰਜਾਬ ਨੇ ਬੌਲੀਵੁਡ ਅਦਾਕਾਰ ਸੋਨੂ ਸੂਦ ਨੂੰ ਪੰਜਾਬ ਦੇ ਕਰੋਨਾ ਵਾਇਰਸ ਟੀਕਾਕਰਨ ਮੁਹਿੰਮ ਲਈ ਬਰਾਂਡ ਅੰਬੈਸਡਰ ਬਣਾਇਆ ਹੈ। ਸੋਨੂ ਸੂਦ ਨੇ ਪਿਛਲੇ ਸਾਲ ਕਰੋਨਾ ਤੋਂ ਬਾਅਦ ਲੌਕਡਾਊਨ ਦੌਰਾਨ ਪਰਵਾਸੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਿਚ ਮਦਦ ਕੀਤੀ ਸੀ ਤੇ ਵੱਡੀ ਗਿਣਤੀ ਲੋਕਾਂ ਨੂੰ ਭੋਜਨ ਵੀ ਮੁਹੱਈਆ ਕਰਵਾਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨਾਲ ਆਪਣੀ ਰਿਹਾਇਸ਼ ’ਤੇ ਇਕ ਦਿਨ ਪਹਿਲਾਂ ਮੁਲਾਕਾਤ ਕੀਤੀ ਸੀ ਤੇ ਅੱਜ ਮੁੱਖ ਮੰਤਰੀ ਨੇ ਟਵੀਟ ਕਰ ਕੇ ਸੋਨੂ ਸੂਦ ਨੂੰ ਬਰਾਂਡ ਅੰਬੈਸਡਰ ਨਿਯੁਕਤ ਕਰਨ ਦਾ ਐਲਾਨ ਕੀਤਾ।-ਪੀਟੀਆਈ