ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 3 ਜੂਨ
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਨ ਅੱਜ ਇਥੇ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਕ ਦੀਵਾਨ ਸਜਾਏ ਗਏ। ਸੰਗਤ ਨੂੰ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸਮੁੱਚੀ ਮਨੁੱਖਤਾ ਨੂੰ ਗੁਰੂ ਅਰਜਨ ਦੇਵ ਦੇ ਪਾਵਨ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਸਮਾਜ ’ਚੋਂ ਸਾਰੀਆਂ ਲੜਾਈਆਂ ਝਗੜੇ ਤਾਂ ਖ਼ਤਮ ਹੋ ਸਕਦੇ ਹਨ ਜੇ ਗੁਰੂ ਅਰਜਨ ਦੇਵ ਦੇ ਸਹਿਣਸ਼ੀਲਤਾ ਦੇ ਗੁਣ ਨੂੰ ਅਪਣਾ ਲਿਆ ਜਾਵੇ। ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਕੇ ਸਿੱਖ ਸਰਬੱਤ ਦਾ ਭਲਾ ਲੋਚਦੇ ਹਨ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਅੱਜ ਦੇ ਦਿਨ ਦੇ ਇਤਿਹਾਸ ਦੀ ਸਾਂਝ ਪਾਈ। ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਕੇ ਲੰਗਰ ਤਿਆਰ ਕੀਤੇ ਗਏ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਸੇਵਾ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ,ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਗੁਰਚਰਨ ਕੌਰ, ਤਜਿੰਦਰ ਕੌਰ ਮਨਜੀਤ ਕੌਰ, ਸੁਰਿੰਦਰਪਾਲ ਕੌਰ, ਗੁਰਜੀਤ ਕੌਰ, ਸੁਰਿੰਦਰ ਕੌਰ, ਜਥੇਦਾਰ ਸੰਤੋਖ ਸਿੰਘ, ਜਥੇਦਾਰ ਰਾਮ ਸਿੰਘ, ਹਰਜੀਤ ਸਿੰਘ ਅਚਿੰਤ, ਭਾਈ ਚਰਨਜੀਤ ਸਿੰਘ ਪਾਲ ਸਿੰਘ, ਗੁਰਚਰਨ ਸਿੰਘ, ਦਵਿੰਦਰ ਸਿੰਘ ਰਾਣਾ ਸਮੇਤ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ।