ਸੰਜੀਵ ਬੱਬੀ
ਚਮਕੌਰ ਸਾਹਿਬ, 9 ਜੂਨ
ਪੰਜਾਬ ਪੈਨਸ਼ਨਰਜ਼ ਮਹਾ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮ ਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ। ਸੰਘ ਦੇ ਮੈਂਬਰ ਲੈਕਚਰਾਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗ ਤੋਂ ਪਹਿਲਾਂ ਬਲਾਕ ਦੇ ਸਕੂਲਾਂ ’ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਪ੍ਰਤੀ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਅਣਗੌਲਿਆਂ ਕਰ ਕੇ ਸਰਕਾਰ ਪੈਨਸ਼ਨਰਜ਼ਾਂ ਦੇ ਮਨਾਂ ਵਿਚ ਰੋਸ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੈਨਸ਼ਨਰਜ਼ਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੁੱਚੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਸੰਘ ਦੇ ਪ੍ਰਧਾਨ ਧਰਮ ਪਾਲ ਸੋਖਲ, ਪ੍ਰੋ. ਨਿਰਮਲ ਸਿੰਘ, ਹਰਚੰਦ ਸਿੰਘ, ਸੁਰਿੰਦਰਜੀਤ ਵਰਮਾ, ਜੋਗਿੰਦਰ ਸਿੰਘ, ਮੀਹਾਂ ਸਿੰਘ, ਭਾਗ ਸਿੰਘ ਮਕੜੌਨਾ, ਨਿਰਮਲ ਸਿੰਘ, ਕੈਪਟਨ ਗੁਰਦੇਵ ਸਿੰਘ, ਬਾਰਾਂ ਸਿੰਘ ਕੰਗ, ਕੈਪਟਨ ਹਰਪਾਲ ਸਿੰਘ ਜਰਨੈਲ ਸਿੰਘ, ਨਿਰਵੈਰ ਸਿੰਘ, ਨੌਹਰੀਆ ਸਿੰਘ ਅਤੇ ਕ੍ਰਿਸ਼ਨ ਕੁਮਾਰ ਹਾਜ਼ਰ ਸਨ।