ਰੂਪਨਗਰ: ਸਾਂਝਾ ਚੇਤਨਾ ਮੰਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਯੂ.ਟੀ. ਚੰਡੀਗੜ੍ਹ ਦੀ ਕਾਰਜਕਾਰਨੀ ਕਮੇਟੀ ਦੀ ਜ਼ਰੂਰੀ ਮੀਟਿੰਗ ਅੱਜ ਬਾਅਦ ਦੁਪਹਿਰ ਗੁਰੂਦੁਆਰਾ ਹੈੱਡ ਦਰਬਾਰ ਕੋਟਿ ਪੁਰਾਣ ਟਿੱਬੀ ਸਾਹਿਬ ਰੂਪਨਗਰ ਵਿਖੇ ਸੀਨੀਅਰ ਮੀਤ ਪ੍ਰਧਾਨ ਸੁਦੇਸ਼ ਕੁਮਾਰ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਮੰਚ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਮੌਤ ਉਪਰੰਤ ਸਾਂਝਾ ਚੇਤਨਾ ਮੰਚ ਦਾ ਕੰਮ ਕਾਰ ਚਲਾਉਣ ਲਈ ਨਵੀਂ ਕਾਰਜਕਾਰਨੀ ਕਮੇਟੀ ਦੇ ਗਠਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਸੁਦੇਸ਼ ਕੁਮਾਰ ਵਾਲੀਆ ਨੂੰ ਤਿੰਨ ਸਾਲਾਂ ਲਈ ਪ੍ਰਧਾਨ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਨਵੀਂ ਟੀਮ ਚੁਣਨ ਅਤੇ ਮੰਚ ਦੇ ਪ੍ਰਧਾਨ ਵੱਜੋਂ ਸਾਰੀਆਂ ਭੂਮਿਕਾਵਾਂ ਨਿਭਾਉਣ ਦੇ ਅਧਿਕਾਰ ਦਿੱਤੇ ਗਏ। ਇਸ ਮੌਕੇ ਤੇ ਰਾਮ ਗੋਪਾਲ ਸ਼ਰਮਾ, ਕਰਨੈਲ ਸਿੰਘ, ਜਸਵੰਤ ਕੁਮਾਰ, ਸੁਭਾਸ਼ ਚੰਦ ਸ਼ਰਮਾ, ਸੁਖਵਿੰਦਰ ਸਿੰਘ, ਗੁਰਮੁੱਖ ਸਿੰਘ ਤੇ ਜਗਮੋਹਨ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ