ਪੱਤਰ ਪ੍ਰੇਰਕ
ਜ਼ੀਰਾ, 17 ਨਵੰਬਰ
ਬਲਾਕ ਜ਼ੀਰਾ ਦੇ ਪਿੰਡ ਸਨ੍ਹੇਰ ਵਿੱਚ ਕਿਸਾਨ ਸੁਖਦੇਵ ਸਿੰਘ (58) ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਸੁਖਦੇਵ ਸਿੰਘ ਪੁੱਤਰ ਮੁਕੰਦ ਸਿੰਘ ਦੇ ਲੜਕੇ ਗਗਨਦੀਪ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਸਿਰ ’ਤੇ ਕੋਆਪਰੇਟਿਵ ਸੁਸਾਇਟੀ ਅਤੇ ਬੈਂਕਾਂ ਦਾ ਕਰਜ਼ਾ ਸੀ, ਜਿਸ ਦੇ ਚਲਦਿਆਂ ਉਹ ਲੰਮੇ ਸਮੇਂ ਤੋਂ ਪ੍ਰੇਸ਼ਾਨ ਸੀ। ਬੀਤੀ ਰਾਤ ਸੁਖਦੇਵ ਸਿੰਘ ਨੇ ਆਪਣੇ ਖੇਤ ਜਾ ਕੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਮੇਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਸੁਖਦੇਵ ਸਿੰਘ ਦੇ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।