ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 3 ਨਵੰਬਰ
ਪਿੰਡ ਟੱਲੇਵਾਲ ਵਿੱਚ ਇੱਕ ਪੁਲੀਸ ਮੁਲਾਜ਼ਮ ਨੇ ਸਲਫ਼ਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਟੱਲੇਵਾਲ ਦੇ ਐੱਸਐੱਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਲਾਬ ਸਿੰਘ (35) ਪੁੱਤਰ ਹਰਦੇਵ ਸਿੰਘ ਵਜੋਂ ਹੋਈ ਅਤੇ ਉਹ ਬਰਨਾਲਾ ਪੁਲੀਸ ਲਾਈਨ ਵਿੱਚ ਤਾਇਨਾਤ ਤੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਅੱਜ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਸਲਫ਼ਾਸ ਨਿਗਲ ਲਈ ਜਿਸ ਨੂੰ ਨਿਹਾਲ ਸਿੰਘ ਵਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਉਕਤ ਪੁਲੀਸ ਮੁਲਾਜ਼ਮ ਦਾ ਇਕ ਖੁਦਕੁਸ਼ੀ ਨੋਟ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ ਜਿਸ ਵਿਚ ਉਸ ਨੇ ਆਪਣੇ ਉਪਰ ਝੂਠਾ ਵਿਜੀਲੈਂਸ ਮੁਕੱਦਮਾ ਹੋਣ ਦਾ ਜ਼ਿਕਰ ਕੀਤਾ ਹੈ।