ਪੱਤਰ ਪ੍ਰੇਰਕ
ਡੇਰਾਬੱਸੀ, 9 ਜੂਨ
ਪੰਜਾਬ ਦੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲੇ ਦੇ 20 ਸਾਲਾ ਚਾਹੁਣ ਵਾਲੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਿੱਧੂ ਮੂਸੇਵਾਲੇ ਦਾ ਬਹੁਤ ਵੱਡਾ ਫੈਨ ਸੀ। ਗਾਇਕ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਉਸ ਨੂੰ ਵੱਡਾ ਝਟਕਾ ਲੱਗਿਆ ਅਤੇ ਉਸ ਦਿਨ ਤੋਂ ਹੀ ਉਹ ਪ੍ਰੇਸ਼ਾਨ ਚਲ ਰਿਹਾ ਸੀ। ਉਸ ਦੇ ਕੱਲ੍ਹ ਭੋਗ ਦਾ ਲਾਈਵ ਵੀਡੀਓ ਦੇਖਦਿਆਂ ਉਸ ਨੇ ਪ੍ਰੇਸ਼ਾਨ ਹੋ ਕੇ ਸਾਢੇ 12 ਵਜੇ ਜ਼ਹਿਰੀਲੀ ਚੀਜ਼ ਪੀ ਲਈ। ਉਸ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਸੈਕਟਰ 32 ਵਿੱਚ ਰੈਫਰ ਕਰ ਦਿੱਤਾ ਜਿਥੇ ਅੱਜ ਸਵੇਰ ਸਾਢੇ ਨੌਂ ਵਜੇ ਉਸ ਦੀ ਮੌਤ ਹੋ ਗਈ।