ਪੱਤਰ ਪ੍ਰੇਰਕ
ਚੰਡੀਗੜ੍ਹ, 4 ਜੁਲਾਈ
ਇੱਥੇ ਅੱਜ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀਆਂ ਮੰਗਾਂ ਸਬੰਧੀ ਡਾਇਰੈਕਟਰ ਦਫ਼ਤਰ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੀਟਿੰਗਾਂ ਕੀਤੀਆਂ। ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਸੂਬਾਈ ਆਗੂ ਮਨਜੀਤ ਕੌਰ ਫਰੀਦਕੋਟ ਨੇ ਕੇਡਰ ਦੀਆਂ ਮੁੱਖ ਮੰਗਾਂ ਮੁਲਾਜ਼ਮਾਂ ਦੇ ਕੱਟੇ ਹੋਏ ਭੱਤਿਆਂ ਨੂੰ ਚਾਲੂ ਕਰਨ, ਕੰਟਰੈਕਟ ਮੁਲਾਜ਼ਮਾਂ ਨੂੰ ਰੈਗਲੂਰ ਕਰਨ, ਕੇਂਦਰੀ ਸਕੇਲ ਦੀ ਥਾਂ ਪੰਜਾਬ ਦੇ ਸਕੇਲ ਲਾਗੂ ਕਰਨ, ਮਲਟੀਪਰਪਜ਼ ਫੀਮੇਲ ਕੇਡਰ ’ਤੇ ਕੰਮ ਦੇ ਬੋਝ ਨੂੰ ਘਟਾਉਣ ਸਣੇ ਹੋਰ ਕਈ ਮੰਗਾਂ ਬਾਰੇ ਦੱਸਿਆ ਅਤੇ ਹੱਲ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੰਤਰੀ ਨੇ ਮੁਲਾਜ਼ਮ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਮੰਗਾਂ ਲਈ ਵੀ ਹਾਂ-ਪੱਖੀ ਹੁੰਗਾਰਾ ਭਰਦੇ ਹੋਏ ਹੱਲ ਕਰਨ ਦਾ ਭਰੋਸਾ ਦਿੱਤਾ।