ਖੇਤਰੀ ਪ੍ਰਤੀਨਿਧ
ਪਟਿਆਲਾ, 22 ਦਸੰਬਰ
ਸਥਾਨਕ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚਲੇ ਇਕ ਕੂੜੇਦਾਨ ਵਿਚੋਂ ਬੁੱਧਵਾਰ ਦੇਰ ਰਾਤ ਪੌਣੇ ਦਸ ਵਜੇ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਇਸ ਬੱਚੇ ਦੀ ਮੌਤ ਕੁਝ ਸਮਾਂ ਪਹਿਲਾਂ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਰਾਜਿੰਦਰਾ ਹਸਪਤਾਲ ਸਥਿਤ ਪੁਲੀਸ ਚੌਕੀ ਦੇ ਇੰਚਾਰਜ ਜਪਨਾਮ ਸਿੰਘ ਵਿਰਕ ਨੇ ਇਸ ਘਟਨਾ ਦੀ ਜਾਂਚ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰੱਖ ਦਿੱਤੀ ਗਈ ਹੈ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਲਈ ਸੀਸੀਟੀਵੀ ਦੀ ਫੁਟੇਜ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਸਪਤਾਲ ਦੇ ਜੂਨੀਅਰ ਡਾਕਟਰ ਤੇ ਨਰਸਿੰਗ ਸਟਾਫ ਸਮੇਤ ਵੱਡੀ ਗਿਣਤੀ ਮੁਲਾਜ਼ਮਾਂ ਦੇ ਹੜਤਾਲ ’ਤੇ ਹੋਣ ਕਾਰਨ ਉਨ੍ਹਾਂ ਵੱਲੋਂ ਐਂਮਰਜੈਂਸੀ ਸੇਵਾਵਾਂ ਦਾ ਬਾਈਕਾਟ ਕੀਤਾ ਹੋੋਇਆ ਹੈ ਜਿਸ ਕਾਰਨ ਐਂਮਰਜੈਂਸੀ ਵਾਰਡ ਵਿਚ ਬਹੁਤ ਥੋੜ੍ਹਾ ਸਟਾਫ ਹੈ।