ਪੱਤਰ ਪ੍ਰੇਰਕ
ਸਰਦੂਲਗੜ੍ਹ, 22 ਜੂਨ
ਮਹੀਨਾ ਪਹਿਲਾਂ ਦੋਹਾ ਕਤਰ ਵਿਚ ਫ਼ੌਤ ਹੋਏ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਬੂਟਾ ਸਿੰਘ ਮ੍ਰਿਤਕ ਦੇਹ ਅੱਜ ਪਿੰਡ ਪੁੱਜੀ। ਬੂਟਾ ਸਿੰਘ ਪੁੱਤਰ ਜੱਗਾ ਸਿੰਘ ਰੋਜ਼ੀ ਰੋਟੀ ਲਈ ਦੋਹਾ ਕਤਰ ਗਿਆ ਸੀ। ਉੱਥੇ ਉਸ ਦੀ ਇਕ ਮਹੀਨਾ ਪਹਿਲਾਂ ਤੀਸਰੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ ਸੀ ਪਰ ਕਰੋਨਾ ਕਾਰਨ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਵਿਚ ਮੁਸ਼ਕਲ ਆ ਰਹੀ ਸੀ। ਸੰਗਰੂਰ ਤੋਂ ਸੰਸਦ ਭਗਵੰਤ ਮਾਨ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਅੱਜ ਉਸ ਦੀ ਦੇਹ ਪਿੰਡ ਪਹੁੰਚੀ ਤਾਂ ਪਰਿਵਾਰ ਸਮੇਤ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ। ਭਾਰਤੀ ਕਿਸਾਨ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਨੇ ਮੰਗ ਕੀਤੀ ਕਿ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੀ ਮਦਦ ਕੀਤੀ ਜਾਵੇ।