ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਨਵੰਬਰ
ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਖੰਨਾ ਨਜ਼ਦੀਕ ਪਿੰਡ ਸਲੌਦੀ ਦੇ ਨੌਜਵਾਨ ਹਰਸਿਮਰਨਜੀਤ ਸਿੰਘ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ 28 ਅਕਤੂਬਰ ਪਰਿਵਾਰ ਸਮੇਤ ਆਪਣੀ ਭੈਣ ਦੇ ਪਿੰਡ ਜੰਡਾਲੀ ਘਰ ਆਇਆ ਹੋਇਆ ਸੀ। ਉਨ੍ਹਾਂ ਦਸਿਆ ਕਿ ਥਾਣਾ ਬਖਸ਼ੀਵਾਲਾ ਦੇ ਪਿੰਡ ਸਿਧੂਵਾਲ ਨੇੜੇ ਭਾਖੜਾ ਨਹਿਰ ਵਿੱਚੋਂ ਉਸ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।