ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਪੱਤਰ ਲਿਖ ਕੇ ਪਰਵਾਸੀ ਮਜ਼ਦੂਰਾਂ ਅਤੇ ਸੂਬੇ ਦੇ ਗਰੀਬ ਨਾਨ-ਐੱਨਐੱਫਐੱਸਏ ਨਾਗਰਿਕਾਂ ਨੂੰ ਵੰਡਣ ਵਾਸਤੇ 2 ਮਹੀਨੇ ਲਈ ਵਾਧੂ 14144 ਮੀਟ੍ਰਿਕ ਟਨ ਕਣਕ ਅਤੇ 1414 ਮੀਟਰਕ ਟਨ ਦਾਲਾਂ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਉਦਯੋਗਿਕ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਪੁਨਰ ਸੁਰਜੀਤ ਕਰਨ ਤੋਂ ਇਲਾਵਾ ਮਜ਼ਦੂਰਾਂ ਨੂੰ ਆਪਣੀ ਰੋਜ਼ੀ-ਰੋਟੀ ਲਈ ਕੰਮ ’ਤੇ ਪਰਤਣ ਲਈ ਉਤਸ਼ਾਹਿਤ ਕਰਨ ਵਾਸਤੇ ਵਧੇਰੇ ਸਹਾਈ ਸਿੱਧ ਹੋਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਵੱਲੋਂ ਇਹ ਉਪਰਾਲਾ ਕੀਤਾ ਜਾਣਾ ਬਹੁਤ ਜ਼ਰੂਰੀ ਸੀ ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਹੋਏ ਨੁਕਸਾਨ ਕਰਕੇ ਪ੍ਰਵਾਸੀਆਂ ਅਤੇ ਗਰੀਬ ਨਾਨ-ਐਨਐਫਐਸਏ ਨਾਗਰਿਕਾਂ ਨੂੰ ਬੁਰੀ ਤਰ੍ਹਾਂ ਸੱਟ ਵੱਜੀ ਹੈ।