ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨ ਜੋਤ ਕੌਰ ਅਤੇ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਸ਼ਾਮਲ ਹਨ। -ਟਨਸ