ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿਖੇ ਵਕੀਲਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ, ਹੋਰ ਜੱਜ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ, ਹਰਿਆਣਾ ਦੇ ਐਡਵੋਕੇਟ ਜਨਰਲ ਹਾਜ਼ਰ ਰਹੇ। ਮੁੱਖ ਮੰਤਰੀ ਭਗਵੰਤ ਸੰਘ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਤੋਖਵਿੰਦਰ ਸਿੰਘ ਗਰੇਵਾਲ ਨਾਭਾ, ਮੀਤ ਪ੍ਰਧਾਨ ਕਰਨ ਨਹਿਰਾ ਹਾਜ਼ਰ ਸਨ।