ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 16 ਜੁਲਾਈ
ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਟਿਆਲਾ-ਪਿਹੋਵਾ ਵਾਇਆ ਦੇਵੀਗੜ੍ਹ ਰਾਜ ਮਾਰਗ ’ਚ ਪਾੜ ਪੈਣ ਕਰਕੇ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਰਗ ਵਿੱਚ ਪਿੰਡ ਰੌਹੜ ਜਾਗੀਰ ਨੇੜੇ 100 ਫੁੱਟ ਲੰਮਾ ਪਾੜ ਪੈ ਗਿਆ ਹੈ, ਜਿਸ ਕਾਰਨ ਪਿਛਲੇ ਹਫਤੇ ਤੋਂ ਪੰਜਾਬ-ਹਰਿਆਣਾ ਦਾ ਸੰਪਰਕ ਟੁੱਟਿਆ ਹੋਇਆ ਹੈ। ਇਸ ਮਾਰਗ ’ਤੇ ਆਵਾਜਾਈ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਰਾਜਪੁਰਾ ਅਤੇ ਅੰਬਾਲੇ ਵੱਲ ਦੀ ਹਰਿਆਣਾ ਅਤੇ ਦਿੱਲੀ ਜਾਣਾ ਪੈ ਰਿਹਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਰਾਜ ਮਾਰਗ ਨੂੰ ਮੁਰੰਮਤ ਕਰ ਕੇ ਜਲਦੀ ਚਾਲੂ ਕਰ ਦਿੱਤਾ ਜਾਵੇਗਾ।