ਦੋਸ਼ੀਆਂ ਨੂੰ ਲਾਲ ਚੌਕ ’ਚ ਫਾਹੇ ਲਾਇਆ ਜਾਵੇ: ਸ਼ਾਹੀ ਇਮਾਮ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪਹਿਲਗਾਮ ’ਚ ਹੋਏ ਅਤਿਵਾਦੀ ਹਮਲੇ ਨੂੰ ਇਨਸਾਨੀਅਤ ਲਈ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ ਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਲਾਲ ਚੌਕ ’ਚ ਫਾਹੇ ਲਾਉਣ ਦੀ ਮੰਗ ਕੀਤੀ...
Advertisement
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪਹਿਲਗਾਮ ’ਚ ਹੋਏ ਅਤਿਵਾਦੀ ਹਮਲੇ ਨੂੰ ਇਨਸਾਨੀਅਤ ਲਈ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ ਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਲਾਲ ਚੌਕ ’ਚ ਫਾਹੇ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, ‘‘ਇਹ ਅਤਿਵਾਦੀ ਕਿਸੇ ਵੀ ਕੀਮਤ ’ਤੇ ਇਸਲਾਮ ਦੇ ਪੈਰੋਕਾਰ ਨਹੀਂ ਹੋ ਸਕਦੇ। ਇਹ ਹਮਲਾ ਨਾ ਸਿਰਫ਼ ਮੁਸਲਮਾਨਾਂ ਤੇ ਹਿੰਦੂਆਂ ’ਚ ਨਫ਼ਰਤ ਫੈਲਾਉਣ ਦੀ ਵੱਡੀ ਸਾਜ਼ਿਸ਼ ਹੈ ਬਲਕਿ ਨਿਹੱਥੇ ਸੈਲਾਨੀਆਂ ਖ਼ਿਲਾਫ਼ ਕੀਤਾ ਗਿਆ ਘਿਣਾਉਣਾ ਅਪਰਾਧ ਹੈ।’’
Advertisement
Advertisement
×

