ਪੱਤਰ ਪ੍ਰੇਰਕ
ਬਠਿੰਡਾ, 22 ਅਕਤੂਬਰ
ਇੱਥੇ ਜੋਗਾਨੰਦ ਪੁਲ ਨੇੜੇ ਸਹਾਰਾ ਹੈੱਡਕੁਆਰਟਰ ਕੋਲ ਸਰਹਿੰਦ ਨਹਿਰ ਵਿੱਚ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਦੇਖਣ ’ਤੇ ਲੋਕਾਂ ਨੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ। ਇਸ ਮੌਕੇ ਥਾਣਾ ਕੈਂਟ ਦੇ ਐੱਸਐੱਚਓ ਪੁਲੀਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚੇ। ਇਸ ਮੌਕੇ ਸਹਾਰਾ ਵਰਕਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਦੋਵੇਂ ਲਾਸ਼ਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਜੋੜਾ ਨਵ-ਵਿਆਹਿਆ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੋਂ ਦੋ ਕਿਲੋਮੀਟਰ ਪਿੱਛੇ ਮ੍ਰਿਤਕ ਜੋੜੇ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ। ਮ੍ਰਿਤਕਾਂ ਕੋਲੋਂ ਮਿਲੇ ਆਧਾਰ ਕਾਰਡਾਂ ਤੋਂ ਪੁਲੀਸ ਨੇ ਉਨ੍ਹਾਂ ਦੀ ਪਛਾਣ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਨੇਹਾ (18) ਅਤੇ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (36) ਵਾਸੀ ਆਦਰਸ਼ ਨਗਰ ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।