ਅਮਰਗੜ੍ਹ (ਪੱਤਰ ਪ੍ਰੇਰਕ):
ਨਜ਼ਦੀਕ ਪਿੰਡ ਗੁਆਰਾ ਵਿਖੇ ਨੌਜਵਾਨ ਦੀ ਭੇਤਭਰੀ ਮੌਤ ਹੋ ਗਈ, ਜਦੋਂ ਕਿ ਦੂਜੇ ਦੀ ਹਾਲਤ ਵਿਗੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਪਤਨੀ ਨੇਤਰ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਦਾ ਪੁੱਤਰ ਸੁਖਪ੍ਰੀਤ ਸਿੰਘ (19) ਸ਼ਾਮ ਨੂੰ ਬਾਹਰੋਂ ਆਇਆ ਤੇ ਆ ਕੇ ਉਸ ਨੇ ਪਾਣੀ ਦਾ ਗਿਲਾਸ ਪੀਤਾ, ਜਿਸ ਉਪਰੰਤ ਉਸ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ, ਜਦੋਂ ਕਿ ਇਸੇ ਤਰ੍ਹਾਂ ਦਾ ਵਾਕਿਆ ਇਕ ਹੋਰ ਨੌਜਵਾਨ ਸੁਖਦੀਪ ਸਿੰਘ (18) ਪੁੱਤਰ ਬਲਵਿੰਦਰ ਸਿੰਘ ਨਾਲ ਵਾਪਰਿਆ, ਜੋ ਸ਼ਾਮ ਨੂੰ ਘਰ ਆਇਆ ਤਾਂ ਭੇਤਭਰੀ ਹਾਲਤ ’ਚ ਡਿੱਗ ਪਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਜਾਂਚ ਅਧਿਕਾਰੀ ਨਾਸਰ ਦੀਨ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।