ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ):
ਇੱਥੋਂ ਨੇੜਲੇ ਪਿੰਡ ਫੁੰਮਣਵਾਲ ਦੇ ਕਿਸਾਨ ਨਿਰਮਲ ਸਿੰਘ (42) ਨੇ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਪਰੇਅ ਵਾਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਨਿਰਮਲ ਸਿੰਘ ਦੇ ਪੁੱਤਰ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ’ਤੇ 7 ਲੱਖ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਥੋੜ੍ਹੀ ਆਮਦਨ ਕਾਰਨ ਕਰਜ਼ਾ ਉਤਾਰਿਆ ਨਹੀਂ ਗਿਆ, ਜਿਸ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਸਪਰੇਅ ਵਾਲੀ ਦਵਾਈ ਨਿਗਲ ਲਈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।