ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵੱਲੋਂ 17ਵੇਂ ਸਥਾਪਨਾ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਮੁਖੀ ਧਰਮ ਅਧਿਐਨ ਵਿਭਾਗ ਡਾ. ਹਰਦੇਵ ਸਿੰਘ ਨੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਸਾਂਝਾ ਕੀਤਾ। ਸੈਨੇਟ ਮੈਂਬਰ ਜਗਬੀਰ ਸਿੰਘ ਸੋਖੀ ਨੇ ਯੂਨੀਵਰਸਿਟੀ ਦੇ ਸਰਵਪੱਖੀ ਤਰੱਕੀ ਦੀ ਆਸ ਕੀਤੀ। ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ’ਵਰਸਿਟੀ ਦੀਆਂ ਪ੍ਰਾਪਤੀਆਂ ਦੱਸੀਆ। ਪਰੋ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਅਹੁਦੇਦਾਰਾਂ, ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਦੀ ਸ਼ਲਾਘਾ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਐਡ. ਅਮਰਦੀਪ ਸਿੰਘ ਧਾਰਨੀ, ਸੁਰਿੰਦਰਪਾਲ ਸਿੰਘ ਕਿਸ਼ਨਪੁਰਾ, ਪ੍ਰਿੰਸੀਪਲ ਪਰਮਜੀਤ ਕੌਰ ਟਿਵਾਣਾ, ਪ੍ਰਿੰਸੀਪਲ ਲਖਵੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸੁਰਜੀਤ ਸਿੰਘ ਗੜ੍ਹੀ ਅਤੇ ਅਵਤਾਰ ਸਿੰਘ ਆਦਿ ਨੇ ਵੀ ਵਧਾਈ ਦਿਤੀ। ਅੰਤ ’ਚ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਜੌਹਰ ਦਿਖਾਏ।