ਪੱਤਰ ਪ੍ਰੇਰਕ
ਚੰਡੀਗੜ੍ਹ, 23 ਜੂਨ
ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਚੋਣ ਵਾਅਦੇ ਅਨੁਸਾਰ ਛੇਵਾਂ ਤਨਖਾਹ ਕਮਿਸ਼ਨ ਸਰਕਾਰ ਬਣਦਿਆਂ ਹੀ ਲਾਗੂ ਕਰਨ ਦੇ ਵਾਅਦੇ ਤੋਂ ਇੱਕ ਵਾਰ ਫੇਰ ਥਿੜਕ ਗਈ ਹੈ। ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਵਿੱਚੋਂ ਅਹਿਮ ਛੇਵਾਂ ਤਨਖਾਹ ਕਮਿਸ਼ਨ ਅਗਲੇ ਛੇ ਮਹੀਨਿਆਂ ਲਈ ਹੋਰ ਲਟਕਾ ਦਿੱਤਾ ਹੈ। ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਸ ਤਨਖਾਹ ਕਮਿਸ਼ਨ ਦੀ ਮਿਆਦ 31 ਦਸੰਬਰ 2020 ਤੱਕ ਵਧਾ ਦਿੱਤੀ ਗਈ ਹੈ। ਅੱਜ ਦੇ ਨੋਟੀਫਿਕੇਸ਼ਨ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਕੈਪਟਨ ਸਰਕਾਰ ਪ੍ਰਤੀ ਭਾਰੀ ਰੋਸ ਫੈਲ ਗਿਆ ਹੈ।