ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸਰਕਾਰ ਹਰ ਜ਼ਿਲ੍ਹੇ ਵਿੱਚ ‘ਸਿੰਗਲ ਵਿੰਡੋ’ ਸਥਾਪਤ ਕਰੇਗੀ ਤਾਂ ਕਿ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਈ ਜਾ ਸਕੇ। ਸ੍ਰੀ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਸਨਅਤਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੰਗਲ ਵਿੰਡੋ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਫੌਰੀ, ਨਿਰਵਿਘਨ ਅਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ਕਾਂ ਤੇ ਉੱਦਮੀਆਂ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ।