ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਮੁੱਖ ਸਕੱਤਰ ਰਾਹੀਂ ਪੰਜਾਬ ਨੂੰ ਇਸ ਆਧਾਰ ‘ਤੇ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਇਸ ਆਧਾਰ ’ਤੇ ਹਟਾਉਣ ਦੀ ਮੰਗ ਕੀਤੀ ਕਿ ਉਹ ਇਸ ਅਹੁਦੇ ’ਤੇ ਰਹਿਣ ਦੇ ਅਯੋਗ ਹਨ, ਕਿਉਂਕਿ ਉਹ ਹੁਣ ਸੇਵਾਮੁਕਤ ਆਈਏਐਸ ਅਧਿਕਾਰੀ ਹਨ।
ਜਸਟਿਸ ਵਿਨੋਦ ਐਸ ਭਾਰਦਵਾਜ ਦੇ ਬੈਂਚ ਨੇ ਐਡਵੋਕੇਟ ਐਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ’ਤੇ ਪ੍ਰਮੁੱਖ ਸਕੱਤਰ ਅਤੇ ਚੌਧਰੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 22 ਜਨਵਰੀ 2025 ਤੈਅ ਕੀਤੀ ਹੈ।
ਅਰੋੜਾ ਨੇ ਦਲੀਲ ਦਿੱਤੀ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 4 ਇਹ ਸਪੱਸ਼ਟ ਕਰਦੀ ਹੈ ਕਿ ਕਿਸੇ ਸੇਵਾਮੁਕਤ ਸਰਕਾਰੀ ਕਰਮਚਾਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ।