ਸਰਬਜੀਤ ਭੰਗੂ
ਪਟਿਆਲਾ, 8 ਸਤੰਬਰ
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਪੱਤਰ ਜਾਅਲੀ ਨਿਕਲਿਆ। ਇਹ ਪੱਤਰ ਸਰਕਾਰ ਲਈ ਵੀ ਚਿੰਤਾ ਬਣ ਗਿਆ ਸੀ,
ਕਿਉਂਕਿ ਇਸ ਪੱਤਰ ਵਿੱਚ ਲਿਖਿਆ ਸੀ ਕਿ 1-1-2010 ਤੋਂ ਪਹਿਲਾਂ ਦੇ ਭਰਤੀ ਹੋਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਵਿਚ ਇਹ ਵੀ ਸ਼ਰਤ ਰੱਖੀ ਗਈ ਹੈ ਕਿ ਸਬੰਧਤ ਮੁਲਾਜ਼ਮ ਦਾ ਦਸ ਸਾਲ ਨੌਕਰੀ ‘ਤੇ ਹਾਜ਼ਰ ਰਹਿਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਰੈਗੂਲਰ ਹੋਣ ਲਈ ਅੱਗੇ ਪੋਸਟ ਖਾਲੀ ਹੋਣੀ ਵੀ ਲਾਜ਼ਮੀ ਕਰਾਰ ਦਿੱਤੀ ਗਈ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਅੱਜ ਪੱਤਰ ਜਾਰੀ ਕਰਕੇ ਸਪਸ਼ਟ ਕੀਤਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੋਈ ਪੱਤਰ ਜਾਰੀ ਕੀਤਾ ਗਿਆ