ਪਟਿਆਲਾ, 11 ਜੂਨ
ਪਸਿਆਣਾ ਦੇ ਕਾਂਗਰਸੀ ਸਰਪੰਚ ਭੁਪਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਪੀੜਤ ਪਰਿਵਾਰ ਅਤੇ ਪਿੰਡ ਵਾਸੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਮਹਿਲ ਪੁੱਜੇ। ਉਨ੍ਹਾਂ ਮੰਗ ਕੀਤੀ ਕਿ ਸਰਪੰਚ ਦੇ ਸਾਰੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਸਬੰਧੀ 25 ਮੁਲਜ਼ਮਾਂ ਖ਼ਿਲਾਫ਼ ਥਾਣਾ ਪਸਿਆਣਾ ਨੇ ਕੇਸ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਬਹੁਤੇ ਗ੍ਰਿਫ਼ਤਾਰ ਕਰ ਲਏ ਹਨ ਪਰ ਮੁੱਖ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੀੜਤ ਪਰਿਵਾਰ ਨੇ ਅੱਜ ਨਿਊ ਮੋਤੀ ਮਹਿਲ ਵਿੱਚ ਦਸਤਕ ਦਿੱਤੀ।