ਚੰਡੀਗੜ੍ਹ (ਟਨਸ): ਬੱਸਾਂ ਵਿੱਚ ਸਵਾਰੀਆਂ ਦੀ ਖੱਜਲ-ਖੁਆਰੀ ਖ਼ਿਲਾਫ਼ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਖ਼ਤ ਹੋ ਗਏ ਹਨ। ਉਨ੍ਹਾਂ ਨੇ ਸਰਕਾਰੀ ਅਤੇ ਨਿੱਜੀ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰਾਈਵਰਾਂ ਤੇ ਕੰਡਕਟਰਾਂ ਨੂੰ ਨਿਰਧਾਰਤ ਬੱਸ ਅੱਡਿਆਂ ’ਤੇ ਉਚਿਤ ਢੰਗ ਨਾਲ ਸਵਾਰੀਆਂ ਉਤਾਰਨ ਅਤੇ ਚੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ।