ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਸ਼ੂਆਂ ’ਚ ਲੰਪੀ ਸਕਿੱਨ ਦੀ ਰੋਕਥਾਮ ਲਈ ਮੁੱਖ ਦਫਤਰ ’ਚ ਤਾਇਨਾਤ ਅਧਿਕਾਰੀਆਂ ਨੂੰ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ’ਤੇ ਤਾਇਨਾਤ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਬਿਮਾਰੀ ਵਧਣ ਅਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ’ਚ ਮੁੱਖ ਦਫ਼ਤਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਨੂੰ ਫਾਜ਼ਿਲਕਾ, ਵੈਟਰਨਰੀ ਅਫਸਰ ਡਾ. ਹਰਿੰਦਰ ਸਿੰਘ ਨੂੰ ਬਰਨਾਲਾ, ਵੈਟਰਨਰੀ ਅਫਸਰ ਡਾ. ਅਨਿਲ ਸੇਠੀ ਨੂੰ ਬਠਿੰਡਾ ਅਤੇ ਵੈਟਰਨਰੀ ਅਫਸਰ ਡਾ. ਪਰਮਪਾਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਆਰਜ਼ੀ ਤੌਰ ’ਤੇ ਲਾਇਆ ਹੈ। ਇਹ ਅਧਿਕਾਰੀ 31 ਅਗਸਤ ਤੱਕ ਹਰ ਸਥਿਤੀ ’ਤੇ ਨਜ਼ਰ ਰੱਖਣਗੇ।