ਨਵੀਂ ਦਿੱਲੀ, 1 ਨਵੰਬਰ
9 ਨਿਆਂਇਕ ਅਧਿਕਾਰੀਆਂ ਅਤੇ ਇਕ ਵਕੀਲ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਤਰੱਕੀ ਦਿੱਤੀ ਗਈ। ਐਡਵੋਕੇਟ ਦਾ ਨਾਂ ਪਹਿਲਾਂ ਸਰਕਾਰ ਨੇ ਰੋਕ ਲਿਆ ਸੀ। ਇਨ੍ਹਾਂ ਨਿਯੁਕਤੀਆਂ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ। ਕਾਨੂੰਨ ਮੰਤਰਾਲੇ ਦੇ ਨਿਆਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਐਡਵੋਕੇਟ ਕੁਲਦੀਪ ਤਿਵਾੜੀ ਅਤੇ ਨਿਆਂਇਕ ਅਧਿਕਾਰੀ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ।