ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਸਤੰਬਰ
ਪੰਜਾਬ ਦੇ ਨਵੇਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਚਾਇਤ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।