ਨਵੀਂ ਦਿੱਲੀ: ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਚੰਡੀਗੜ੍ਹ ਦੇ ਘੇਰੇ ਵਿੱਚ ਉਸਾਰੀਆਂ ਕਾਰਨ ਪ੍ਰਭਾਵਿਤ ਹੋ ਰਹੇ ਵਾਤਾਵਰਨ ਸਬੰਧੀ ਪੰਜਾਬ ਦੇ ਕੇਂਦਰੀ ਜਲਵਾਯੂ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਖੇਤਰੀ ਦਫ਼ਤਰ ਸਣੇ ਅਧਿਕਾਰੀਆਂ ਤੋਂ ਜਵਾਬ ਮੰਗਿਆ ਹੈ। ਟ੍ਰਿਬਿਊਨਲ ਨੇ ਅਖ਼ਬਾਰ ਦੀ ਰਿਪੋਰਟ ਦਾ ਨੋਟਿਸ ਲਿਆ ਜਿਸ ’ਚ ਪੰਜਾਬ ਦੇ ਜੰਗਲਾਤ ਵਿਭਾਗ ਦੀਆਂ ਗਤੀਵਿਧੀਆਂ ’ਤੇ ਸਵਾਲ ਚੁੱਕੇ ਗਏ ਸਨ। -ਪੀਟੀਆਈ