ਚੰਡੀਗੜ੍ਹ (ਟਨਸ): ਖੇਤੀਬਾੜੀ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਖੇਤੀ ਵਿਭਾਗ ਦੇ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਦੇ ਮੱਦੇਨਜ਼ਰ ਦੂਜੇ ਵੀ ਪੰਜਾਬ ਭਰ ਵਿੱਚ ਧਰਨੇ ਦਿੱਤੇ। ਇਹ ਧਰਨੇ ਖੇਤੀ ਵਿਭਾਗ ਦੇ ਕਰੀਬ 900 ਮੁਲਾਜ਼ਮਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀਆਂ ਮਸ਼ੀਨਾਂ ਦੀ ਨਿਗਰਾਨੀ ਨਾ ਰੱਖਣ ਸਬੰਧੀ ਜਾਰੀ ਕੀਤੇ ਨੋਟਿਸ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ ਹਨ। ਇਸ ਸਬੰਧੀ ਬਠਿੰਡਾ ਜ਼ਿਲ੍ਹੇ ਦੇ ਖੇਤੀ ਭਵਨ ਅੱਗੇ ਵੀ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਸਾਰੀ ਪੜਤਾਲ ਕਰਕੇ ਖੇਤੀ ਵਿਭਾਗ ਦੇ ਮੁਲਾਜ਼ਮਾਂ ਨੇ ਉਚ ਅਧਿਕਾਰੀਆਂ ਨੂੰ ਭੇਜੀ ਤਾਂ ਅਧਿਕਾਰੀਆਂ ਵੱਲੋਂ ਕਰੀਬ 900 ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।