ਚੰਡੀਗੜ੍ਹ, 21 ਅਕਤੂਬਰ
ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਸਿਧਾਂਤਕ ਫੈਸਲਾ ਲਿਆ ਹੈ। ਦੀਵਾਲੀ ਦਾ ਤੋਹਫਾ ਦਿੰਦਿਆਂ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ, ‘ਅਸੀਂ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਸਿਧਾਂਤਕ ਫੈਸਲਾ ਲਿਆ ਹੈ। ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਅਸੀਂ ਪੰਜਾਬ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆ ਰਹੇ ਹਾਂ।’ ਇਸ ਦੇ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ ਡੀਏ ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ ਹੈ, ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ।