ਚੰਡੀਗੜ੍ਹ, 5 ਜਨਵਰੀ
ਪੰਜਾਬ ਅਤੇ ਹਰਿਆਣਾ ਵਿਚ ਘੱਟੋ ਘੱਟ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਕੁਝ ਰਾਹਤ ਮਿਲੀ ਹੈ। ਮੰਗਲਵਾਰ ਨੂੰ ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਬਹੁਤ ਉੱਪਰ ਸੀ। ਭਾਰਤ ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 9 ਡਿਗਰੀ ਵੱਧ ਹੈ। ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 13, 12.2 ਅਤੇ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 13.7, 12, 13.1, 13, 12.7 ਅਤੇ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਬਾਲਾ, ਹਿਸਾਰ ਅਤੇ ਕਰਨਾਲ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 14.3, 12.8 ਅਤੇ 15.1 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਅੱਠ ਡਿਗਰੀ ਵੱਧ ਹੈ।