ਪੱਤਰ ਪ੍ਰੇਰਕ
ਘਨੌਲੀ, 29 ਅਕਤੂਬਰ
ਪੁਲੀਸ ਚੌਕੀ ਘਨੌਲੀ ਦੀ ਟੀਮ ਨੇ ਚੌਕੀ ਇੰਚਾਰਜ ਗੁਰਮੁੱਖ ਸਿੰਘ ਦੀ ਅਗਵਾਈ ਅਧੀਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ। ਇਸ ਦੌਰਾਨ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਾਰ ਕੇ ਸ਼ੋਰ ਪ੍ਰਦੂਸ਼ਣ ਪੈਦਾ ਕਰ ਰਹੇ ਨੌਜਵਾਨਾਂ ਦੇ ਮੋਟਰਸਾਈਕਲਾਂ ਦੇ ਚਲਾਨ ਕੱਟੇ। ਇਸ ਦੇ ਨਾਲ ਹੀ ਵਿਸ਼ੇਸ਼ ਕਿਸਮ ਦੇ ਲਗਾਏ ਸਾਇਲੈਂਸਰ ਵੀ ਉਤਰਵਾ ਦਿੱਤੇ। ਚੌਕੀ ਇੰਚਾਰਜ ਗੁਰਮੁੱਖ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਹੌਲਦਾਰ ਸੁਖਵਿੰਦਰ ਸਿੰਘ, ਹੌਲਦਾਰ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।