ਆਦਮਪੁਰ ਦੋਆਬਾ (ਜਲੰਧਰ) (ਪੱਤਰ ਪ੍ਰੇਰਕ): ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਤਿਆਰ ਕੀਤੀ ਗਈ ਸਪੈਸ਼ਲ ਕੈਡਰ ਨੀਤੀ ’ਚ ਰਾਖਵਾਂਕਰਨ ਖਤਮ ਕਰਨ ਨਾਲ ‘ਆਪ’ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੱਛੜੇ ਵਰਗ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ।