ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਕਤੂੁਬਰ
ਰੋਪੜ ਨੇੜੇ ਪਿੰਡ ਰੋਡ ਮਾਜਰਾ ਦੇ ਇਕ ਗੁਰਦੁਆਰੇ ਵਿਚ ਵਿਆਹ ਸਮਾਗਮ ਸਮੇਂ ਔਰਤਾਂ ਦਾ ਨਾਚ ਕਰਵਾਉਣ ਦੇ ਮਾਮਲੇ ਦੀ ਜਾਂਚ ਰਿਪੋਰਟ ਅਕਾਲ ਤਖਤ ਸਕੱਤਰੇਤ ਵਿਖੇ ਪੁੱਜ ਗਈ ਹੈ, ਜਿਸ ਨੂੰ ਵਿਚਾਰਨ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ। ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਦੀ ਜਾਂਚ ਲਈ ਧਰਮ ਪ੍ਰਚਾਰ ਕਮੇਟੀ ਦੀ ਜਾਂਚ ਟੀਮ ਬਣਾਈ ਗਈ ਸੀ, ਜਿਸ ਨੇ ਜਾਂਚ ਮਗਰੋਂ ਰਿਪੋਰਟ ਅਕਾਲ ਤਖਤ ਭੇਜ ਦਿੱਤੀ ਹੈ। ਇਸ ਦੀ ਪੁਸ਼ਟੀ ਅਕਾਲ ਤਖਤ ਦੇ ਸਕੱਤਰੇਤ ਦੇ ਅਧਿਕਾਰੀ ਨੇ ਕੀਤੀ ਹੈ। ਵਿਆਹ ਸਮਾਗਮ ਦੇ ਪ੍ਰਬੰਧਕ ਬਾਬਾ ਗਾਜ਼ੀ ਦਾਸ ਕਲੱਬ ਰੋਡ ਮਾਜਰਾ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਅਰਦਾਸ ਕਰਕੇ ਅਣਜਾਣੇ ਵਿਚ ਹੋਈ ਗਲਤੀ ਦੀ ਭੁੱਲ ਬਖਸ਼ਾ ਲਈ ਹੈ।