ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਸਿੱਖ ਸੰਸਥਾ ਦੇ ਵਿੱਦਿਅਕ ਅਦਾਰਿਆਂ ਨਾਲ ਸਬੰਧਤ ਕਰਮਚਾਰੀਆਂ ਦੀ ਹੜਤਾਲ ਸਮਾਪਤ ਹੋ ਗਈ ਹੈ। ਕਮੇਟੀ ਨੇ ਹੜਤਾਲੀ ਕਾਮਿਆਂ ਦੀਆਂ ਮੰਗਾਂ ਮੰਨ ਲਈਆਂ ਹਨ ਜਿਸ ਕਾਰਨ ਉਨ੍ਹਾਂ ਦਾ ਧਰਨਾ ਸਮਾਪਤ ਹੋ ਗਿਆ ਹੈ ਤੇ ਉਹ ਭਲਕੇ ਕੰਮ ’ਤੇ ਪਰਤ ਆਉਣਗੇ। ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਇਨ੍ਹਾਂ ਹੜਤਾਲੀ ਕਰਮਚਾਰੀਆਂ ਨਾਲ ਬਾਅਦ ਦੁਪਹਿਰ ਮੀਟਿੰਗ ਕੀਤੀ ਗਈ। -ਟਨਸ