ਚੰਡੀਗੜ੍ਹ (ਟਨਸ): ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਪ੍ਰਬੰਧ ਆਧੁਨਿਕ ਤਕਨੀਕ ਨਾਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਦੇ ਨਬਿੇੜੇ ਲਈ 351.17 ਲੱਖ ਰੁਪਏ ਖਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।