ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਜੁਲਾਈ
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਭਰ ਵਿੱਚ ਧਰਨੇ ਦੇ ਰਹੇ ਰੂਰਲ ਫਾਰਮਾਸਿਸਟਾਂ ਅਤੇ ਚੌਥਾ ਦਰਜਾ ਮੁਲਾਜ਼ਮਾਂ ਦਾ ਸੰਘਰਸ਼ ਅੱਜ 40ਵੇਂ ਦਿਨ ਵੀ ਜਾਰੀ ਰਿਹਾ। ਪਟਿਆਲਾ ਸਮੇਤ ਹੋਰ ਥਾਵਾਂ ’ਤੇ ਧਰਨੇ ਦਿੱਤੇ ਗਏ। ਪਟਿਆਲਾ ਵਿਚਲੇ ਧਰਨੇ ਵਿੱਚ ਜਥੇਬੰਦੀ ਦੇ ਸੂਬਾਈ ਬੁਲਾਰੇ ਸਵਰਤ ਸ਼ਰਮਾ ਨੇ ਕਿਹਾ ਕਿ 31 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕਾਦੀਆਂ ਸਥਿਤ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਅੱਜ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਸਮੇਤ ਹੋਰਾਂ ਨੇ ਵੀ ਸੰਬੋਧਨ ਕੀਤਾ। ਅੱਜ ਵੀ ਜਥੇਬੰਦੀ ਦੇ ਪੰਜ ਆਗੂ ਚੌਵੀ ਘੰਟੇ ਲਈ ਭੁੱਖ ਹੜਤਾਲ ’ਤੇ ਬੈਠੇ।