ਨਵੀਂ ਦਿੱਲੀ, 10 ਜੂਨ
ਸੁਪਰੀਮ ਕੋਰਟ ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਅੱਜ 18 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ ਜਸਟਿਸ ਸੰਜੈ ਕਰੋਲ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਛੁੱਟੀ ਵਾਲੇ ਬੈਂਚ ਨੇ ਇਹ ਦੇਖਣ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਆਪ ਵਿਧਾਇਕ ਨੇ ਇਸ ਮਾਮਲੇ ‘ਚ ਕੋਈ ਜਵਾਬ ਨਹੀਂ ਦਿੱਤਾ ਹੈ।