ਨਵੀਂ ਦਿੱਲੀ, 6 ਜਨਵਰੀ
ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਉਸ ਪਟੀਸ਼ਨ ‘ਤੇ ਸੁਣਵਾਈ ਕਰੇਗਾ ਜਿਸ ਵਿਚ ਇਹ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ ਕਿ ਭਵਿੱਖ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੋਈ ਖਾਮੀ ਨਾ ਰਹੇ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਅੱਜ ਸੀਨੀਅਰ ਵਕੀਲ ਮਨਿੰਦਰ ਸਿੰਘ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਗੰਭੀਰ ਖਾਮੀ ਸੀ। ਇਸ ਕਾਰਨ ਸ੍ਰੀ ਮੋਦੀ ਨੂੰ ਪੰਜਾਬ ਵਿੱਚ ਰੈਲੀ ਕੀਤੇ ਬਗ਼ੈਰ ਵਾਪਸ ਜਾਣਾ ਪਿਆ। ਬੈਂਚ ਨੇ ਕਿਹਾ ਕਿ ਉਹ ਇਸ ਪਟੀਸ਼ਨ ’ਤੇ ਭਲਕੇ ਸੁਣਵਾਈ ਕਰੇਗਾ। ।