ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਜੁਲਾਈ
ਸੰਯੁਕਤ ਕਿਸਾਨ ਮੋਰਚਾ ਵੱਲੋਂ ਮੂੰਗੀ ਅਤੇ ਮੱਕੀ ਦੀ ਫ਼ਸਲ ’ਤੇ ਐੱਮਐੱਸਪੀ ਲੈਣ ਅਤੇ ਖਰੀਦੀ ਜਾ ਚੁੱਕੀ ਫ਼ਸਲ ’ਤੇ ਐੱਮਐੱਸਪੀ ਦੀ ਭਰਾਈ ਲਈ 6 ਜੁਲਾਈ ਨੂੰ ਪੰਜਾਬ ਵਿੱਚ 6 ਥਾਵਾਂ ’ਤੇ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ ਸਾਹਮਣੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਗਿਆ ਹੈ। ਇੱਥੇ ਅੱਜ ਪੰਜਾਬ ਚੈਪਟਰ ਦੀ ਕੁਲਦੀਪ ਸਿੰਘ ਬਜ਼ੀਦਪੁਰ, ਮਨਜੀਤ ਸਿੰਘ ਧਨੇਰ ਅਤੇ ਬਲਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫ਼ੈਸਲਿਆਂ ਬਾਰੇ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਇਹ ਮੁਜ਼ਾਹਰੇ ਅੰਮ੍ਰਿਤਸਰ, ਕਪੂਰਥਲਾ, ਜਗਰਾਉਂ, ਜਲੰਧਰ, ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿੱਚ ਕੀਤੇ ਜਾਣਗੇ। ਮੀਟਿੰਗ ਦੌਰਾਨ ਕਿਸਾਨਾਂ ਨੂੂੂੰ ਆਪਣੇ ਹੱਕ ਲੈਣ ਲਈ 6 ਜੁਲਾਈ ਨੂੰ ਮੁਜ਼ਾਹਰੇ ਵਾਲੀਆਂ ਥਾਵਾਂ ’ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।