ਪੱਤਰ ਪ੍ਰੇਰਕ
ਲਹਿਰਾਗਾਗਾ, 19 ਸਤੰਬਰ
ਨੇੜਲੇ ਪਿੰਡ ਗਾਗਾ ਦੇ ਮਜ਼ਦੂਰ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਥਾਣਾ ਲਹਿਰਾਗਾਗਾ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਗਤਾਰ ਸਿੰਘ (45) ਪੁੱਤਰ ਦਰਸ਼ਨ ਸਿੰਘ ਪਿੰਡ ਗਾਗਾ ਨੇ ਘਰੇਲੂ ਲੋੜਾਂ ਲਈ ਕਰਜ਼ਾ ਲਿਆ ਸੀ। ਇਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਰਿਵਾਰ ’ਚ ਪਤਨੀ ਅਤੇ 3 ਬੱਚੇ ਹਨ। ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਪਰਗਟ ਸਿੰਘ ਗਾਗਾ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਕੇ ਆਰਥਿਕ ਮਦਦ ਕੀਤੀ ਜਾਵੇ।