ਸੰਤੋਖ ਗਿੱਲ
ਗੁਰੂਸਰ ਸੁਧਾਰ, 19 ਜੁਲਾਈ
ਥਾਣਾ ਜੋਧਾਂ ਅਧੀਨ ਪਿੰਡ ਲੋਹਗੜ੍ਹ ਦੇ 21 ਸਾਲਾ ਨੌਜਵਾਨ ਰਾਜਪ੍ਰੀਤ ਸਿੰਘ ਨੇ ਭੇਤਭਰੀ ਹਾਲਾਤ ਵਿਚ ਆਪਣੇ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਲਟਕ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕ ਦੇ ਪਿਤਾ ਰਾਜ ਗੁਰਦੀਪ ਸਿੰਘ ਦੇ ਬਿਆਨ ’ਤੇ ਥਾਣਾ ਜੋਧਾਂ ਪੁਲੀਸ ਵੱਲੋਂ ਧਾਰਾ 174 ਅਧੀਨ ਕਾਰਵਾਈ ਕਰਦਿਆਂ ਸੁਧਾਰ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਜਾਂਚ ਅਫ਼ਸਰ ਸਹਾਇਕ ਥਾਣੇਦਾਰ ਪਹਾੜਾ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਪਿਤਾ ਅਨੁਸਾਰ ਲਾਗਲੇ ਪਿੰਡ ਦੀ ਲੜਕੀ ਨਾਲ ਪ੍ਰੇਮ ਕਰਦਾ ਸੀ ਪਰ ਲੜਕੀ ਦੇ ਮਾਪਿਆਂ ਵੱਲੋਂ ਵਿਆਹ ਤੋਂ ਇਨਕਾਰ ਕਰਨ ‘ਤੇ ਰਾਜਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ।