ਆਤਿਸ਼ ਗੁਪਤਾ
ਚੰਡੀਗੜ੍ਹ, 9 ਮਾਰਚ
ਵਿਧਾਇਕ ਸੁਖਪਾਲ ਖਹਿਰਾ ਨੇ ਈਡੀ ਦੇ ਛਾਪੇ ‘ਤੇ ਪ੍ਰਤੀਕਿਰੀਆ ਦਿੰਦੇ ਕਿਹਾ ਕਿ ਸਰਕਾਰ ਖਿਲਾਫ਼ ਆਵਾਜ਼ ਚੁੱਕਣ ਵਾਲੇ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਲਈ ਛਾਪਾ ਮਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਈਡੀ ਦੇ ਅਧਿਕਾਰੀ ਉਨ੍ਹਾਂ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਲਗਾ ਰਹੇ ਹਨ। ਸ੍ਰੀ ਖਹਿਰਾ ਨੇ ਕਿਹਾ ਕਿ ਉਨ੍ਹਾਂ ਸਾਰਾ ਘਰ ਅਤੇ ਕਾਗਜ਼ਾਤ ਅਧਿਕਾਰੀਆਂ ਦੇ ਹਵਾਲੇ ਕਰ ਦਿੱਤੇ ਹਨ।