ਫ਼ਤਹਿਗੜ੍ਹ ਸਾਹਿਬ: ਸਰਹਿੰਦ ਸ਼ਹਿਰ ਦੇ ਵਿਕਾਸ ਲਈ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਅਤੇ ਕੌਂਸਲ ਪ੍ਰਧਾਨ ਅਸ਼ੋਕ ਸੂਦ ਨੇ ਵਾਰਡ ਨੰਬਰ-7 ਅਮਰ ਇਨਕਲੈਵ ਸਰਹਿੰਦ ਵਿਖੇ ਇੰਟਰਲਾਕਿੰਗ ਟਾਇਲਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਤੋਂ ਪਹਿਲਾਂ ਸੀਵਰੇਜ ਵਿਛਾਉਣ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਕਰਵਾਇਆ ਗਿਆ ਸੀ। ਬੀਬੀ ਨਾਗਰਾ ਨੇ ਕਿਹਾ ਕਿ ਸ਼ਹਿਰ ਵਿਚ 100 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਇਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ