ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜਨਵਰੀ
ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ ਮੁਹਿੰਮ ਤਹਿਤ ਮਾਰਚ 2021 ਤੱਕ ਨੌਜਵਾਨਾਂ ਨੂੰ ਪੰਜ ਹਜ਼ਾਰ ਮਿਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਚਾਹਵਾਨਾਂ ਤਰਫੋਂ ਹੁਣ ਤੱਕ ਕਰੀਬ 12 ਹਜ਼ਾਰ ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ। ਉਨ੍ਹਾਂ ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ’ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬਟਾਲਾ ਅਤੇ ਮ ਲੇਰਕੋਟਲਾ ਵਿੱਚ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ।