ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਹਸਪਤਾਲ ਦੀ ਓਪੀਡੀ ਨੂੰ ਜ਼ੱਚਾ-ਬੱਚਾ ਕੇਂਦਰ ਵਿੱਚ ਤਬਦੀਲ ਕੀਤਾ ਗਿਆ, ਜਿਸ ਨੂੰ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਰਸਮੀ ਤੌਰ ’ਤੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਐਸ.ਡੀ.ਐਮ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਵੀ ਮੌਜੂਦ ਸਨ। ਜੱਚਾ-ਬੱਚਾ ਕੇਂਦਰ ਦੀ ਨਵੀਂ ਬਣੀ ਬਿਲਡਿੰਗ ਵਿਚ ਓ.ਪੀ.ਡੀ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਸ੍ਰੀ ਰਾਏ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿਚ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਲਾਂ ਪੜਾਅਵਾਰ ਹੱਲ ਕੀਤੀਆਂ ਜਾਣਗੀਆਂ। ਸ੍ਰੀ ਰਾਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲਿਆ। -ਨਿੱਜੀ ਪੱਤਰ ਪ੍ਰੇਰਕ