ਦਵਿੰਦਰ ਸਿੰਘ ਭੰਗੂ
ਰਈਆ, 5 ਜੂਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਮਾਤਾ ਸਤਵਿੰਦਰ ਕੌਰ, ਜਿਨ੍ਹਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ ਨਮਿਤ ਅੱਜ ਅਖੰਡ ਪਾਠ ਦੇ ਭੋਗ ਮਗਰੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਨੇ ਕੀਰਤਨ ਅਤੇ ਭਾਈ ਜਸਵੰਤ ਸਿੰਘ ਪਰਵਾਨਾ ਨੇ ਕਥਾ ਕੀਤੀ। ਇਸ ਮੌਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਸੰਸਦ ਮੈਂਬਰ ਪ੍ਰਨੀਤ ਕੌਰ, ਪ੍ਰਤਾਪ ਸਿੰਘ ਬਾਜਵਾ, ਸੰਤੋਖ ਸਿੰਘ ਚੌਧਰੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ, ਬਲਵੰਤ ਸਿੰਘ ਰਾਮੂਵਾਲੀਆ ਸੀਨੀਅਰ ਪੱਤਰਕਾਰ ਜਤਿੰਦਰ ਪੰਨੂ, ਕੈਪਟਨ ਸੰਦੀਪ ਸੰਧੂ, ਅੰਕਿਤ ਬਾਂਸਲ, ਸਨੀ ਬਰਾੜ, ਸਾਧੂ ਸਿੰਘ ਧਰਮਸੋਤ, ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਲਾਡੀ, ਤਰਸੇਮ ਸਿੰਘ, ਧਰਮਵੀਰ ਅਗਨੀਹੋਤਰੀ, ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ, ਕੁਲਦੀਪ ਸਿੰਘ ਵੈਦ, ਫ਼ਤਹਿਜੰਗ ਸਿੰਘ ਬਾਜਵਾ ਸਮੇਤ ਹੋਰ ਆਗੂਆਂ ਨੇ ਮਾਤਾ ਸਤਵਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਚ ਸੰਚਾਲਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਸਪੀਕਰ ਓਮ ਪ੍ਰਕਾਸ਼ ਬਿੜਲਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਦਿਨਕਰ ਗੁਪਤਾ, ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਭੇਜੇ ਹੋਏ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ ਗਏ।